SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਮੈਂਬਰਾਂ ਨੇ ਅੱਜ ਖਨੌਰੀ ਸਰਹੱਦ ਵਿਖੇ ਪਹੁੰਚ ਕੇ ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੂਲ ਮੰਤਰ ਦਾ ਜਾਪ ਕੀਤਾ। ਉਨ੍ਹਾਂ ਡੱਲੇਵਾਲ ਦੀ ਸਿਹਤਯਾਬੀ ਅਤੇ ਕਿਸਾਨਾਂ ਦੇ ਸੰਘਰਸ਼ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ, ਮੈਂਬਰ ਭਾਈ ਰਜਿੰਦਰਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਖਸ਼ ਸਿੰਘ ਖਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ ਹਾਜ਼ਰ ਸਨ।
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਮਰਥਨ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦੇ ਹਰ ਥਾਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਵੀ ਕੀਤੀ ਗਈ।