ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਗੜ੍ਹ ‘ਚ ਰੋਡ ਸ਼ੋਅ ਕਰਨਗੇ। ਹਲਕਾ ਪੱਛਮੀ ਦੇ ਵੋਟਰਾਂ ਤੱਕ ਪਹੁੰਚਣ ਲਈ CM ਮਾਨ ਕਰੀਬ 1 ਕਿਲੋਮੀਟਰ ਤੱਕ ਰੋਡ ਸ਼ੋਅ ਕਰਨਗੇ। ਸੀਐੱਮ ਮਾਨ ਕਰੀਬ 1 ਘੰਟਾ ਹਲਕਾ ਪੱਛੜੀ ਵਿਖੇ ਰੁਕਣਗੇ।
ਭਗਵੰਤ ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਲਈ ਚੋਣ ਪ੍ਰਚਾਰ ਕਰਨਗੇ। ਮਾਨ ਸਵੇਰੇ 11.30 ਵਜੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ ਜੋ ਘੁਮਾਰ ਮੰਡੀ ਤੱਕ ਜਾਰੀ ਰਹੇਗਾ। ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਦੀ ਪਤਨੀ ਪਰਮਿੰਦਰ ਕੌਰ ਇਸ ਵਾਰਡ ਤੋਂ ਚੋਣ ਲੜ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਸਵੇਰੇ ਬਿਕਰਮ ਸਿੰਘ ਮਜੀਠੀਆ ਵਾਰਡ 60 ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਪ੍ਰਚਾਰ ਕਰਨ ਆ ਰਹੇ ਹਨ। ਮਜੀਠੀਆ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ।