ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਦੱਸ ਦਈਏ ਕਿ ਮਰਨ ਵਰਤ ਦੇ 24ਵੇਂ ਦਿਨ ਡੱਲੇਵਾਲ ਦਾ ਇਕਦਮ ਬਲੱਡ ਪ੍ਰੈਸ਼ਰ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚ ਗਈ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਡੱਲੇਵਾਲ ਦੀ ਸਿਹਤ ਨੂੰ ਵੇਖਦੇ ਹੋਏ ਖਨੌਰੀ ਮੋਰਚੇ ‘ਤੇ ਸਟੇਜ ਬੰਦ ਕਰ ਦਿੱਤੀ ਗਈ ਹੈ। ਸੰਗਤ ਵੱਲੋਂ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ।