ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਪਰ ਠੰਡ ਕਾਰਨ ਅਜੇ ਤੱਕ ਪੋਲਿੰਗ ਸਟੇਸ਼ਨ ਖ਼ਾਲੀ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਲੁਧਿਆਣੇ ‘ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅਜੇ ਤੱਕ ਲੋਕ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਨਹੀਂ ਨਿਕਲੇ।