ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਉਮੀਦ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਲੁਧਿਆਣਾ ਨੂੰ 21 ਮਹੀਨਿਆਂ ਬਾਅਦ ਅੱਜ ਨਵਾਂ ਮੇਅਰ ਮਿਲੇਗਾ।
ਲੁਧਿਆਣਾ ਦੇ 95 ਵਾਰਡਾਂ ਵਿੱਚ ਕੁੱਲ 165749 ਵੋਟਰ ਹਨ। ਜਿਸ ਵਿੱਚ 6,24,708 ਪੁਰਸ਼ ਵੋਟਰ, 5,40,938 ਮਹਿਲਾ ਵੋਟਰ ਅਤੇ 103 ਥਰਡ ਜੈਂਡਰ ਵੋਟਰ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ 11054 ਅਧਿਕਾਰੀ ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 420 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ ਅਤੇ ਪੇਂਡੂ ਖੇਤਰਾਂ ਦੇ 61 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ।