ਲੁਧਿਆਣਾ : ਨਗਰ ਨਿਗਮ ਚੋਣਾਂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਗਰ ਨਿਗਮ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਲੋਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ ਹੈ ਅਤੇ ਪਾਰਟੀ ‘ਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਨਗਰ ਨਿਗਮ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕਰੇਗੀ। ਕਾਂਗਰਸ ਪਾਰਟੀ ਆਪਣੇ ਆਪ ਮੇਅਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ।