Wednesday, December 25, 2024
spot_img

ਨਗਰ ਨਿਗਮ ਵਿੱਚ ਮੇਅਰ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਗਠਜੋੜ ‘ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

Must read

ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਉਨ੍ਹਾਂ ਨੂੰ ਮੇਅਰ ਬਣਾ ਸਕਦੇ ਹਨ। ਪਰ ਹੁਣ ਇਸ ਮਾਮਲੇ ‘ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਬਿਆਨ ਆਇਆ ਹੈ। ਦੋਵਾਂ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਮਜ਼ਬੂਤ ​​ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ। ਕਾਂਗਰਸ ਨਾਲ ਸਮਝੌਤਾ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ।

ਨਗਰ ਨਿਗਮ ਦਾ ਮੇਅਰ ਬਣਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਲੁਧਿਆਣਾ ਕਾਰਪੋਰੇਸ਼ਨ ਵਿੱਚ ਭਾਜਪਾ ਅਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ, ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਬਾਬਾ ਸਾਹਿਬ ਅੰਬੇਦਕਰ‌ ਜੀ ਦੀ ਦੁਸ਼ਮਣ ਕਾਂਗਰਸ ਪਾਰਟੀ ਨਾਲ ਭਾਜਪਾ ਦਾ ਲੁਧਿਆਣੇ ਤਾਂ ਕੀ ਪੂਰੇ ਭਾਰਤ ਵਿੱਚ ਕਦੇ ਕਿਤੇ ਵੀ ਸਮਝੌਤਾ ਨਹੀਂ ਹੋਵੇਗਾ। ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article