ਥਾਈਲੈਂਡ ਦੇ ਬੈਂਕਾਕ ‘ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤਣ ਤੋਂ ਬਾਅਦ ਰੇਚਲ ਗੁਪਤਾ ਅੱਜ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਜਲੰਧਰ ਪਹੁੰਚੀ। ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਸੀ। ਕਿਉਂਕਿ ਰੇਚਲ ਗੁਪਤਾ ਇਹ ਖਿਤਾਬ ਜਿੱਤਣ ਵਾਲੀ ਪਹਿਲੀ ਲੜਕੀ ਸੀ।
ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਮੁਕਾਬਲੇ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ ਗਿਆ ਸੀ। ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ।
ਪੰਜਾਬ ਦੇ ਜਲੰਧਰ ਵਿੱਚ ਵੱਡੀ ਹੋਈ ਰੇਚਲ ਗੁਪਤਾ ਦਾ ਕੱਦ ਲਗਭਗ 5.10 ਫੁੱਟ ਹੈ। ਜਿਸ ਦੀ ਉਮਰ ਸਿਰਫ 21 ਸਾਲ ਹੈ। ਉਹ ਮਾਡਲਿੰਗ ਅਤੇ ਐਕਟਿੰਗ ਵਿੱਚ ਆਪਣਾ ਕਰੀਅਰ ਬਣਾ ਰਹੀ ਹੈ। ਉਹ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਬੋਲ ਸਕਦੀ ਹੈ। ਰੇਚਲ ਨੇ 11 ਅਗਸਤ 2024 ਨੂੰ ਜ਼ੀ ਸਟੂਡੀਓ, ਜੈਪੁਰ ਵਿਖੇ ਆਯੋਜਿਤ ਗਲਮਾਨੰਦ ਸੁਪਰ ਮਾਡਲ ਇੰਡੀਆ 2024 ਦਾ ਖਿਤਾਬ ਵੀ ਜਿੱਤਿਆ ਸੀ।