Wednesday, December 25, 2024
spot_img

CBI ਅਦਾਲਤ ਨੇ ਝੂਠੇ ਐਨਕਾਊਂਟਰ ਮਾਮਲੇ ਵਿੱਚ ਸੁਣਾਇਆ ਫੈਸਲਾ

Must read

ਅੱਜ (24 ਦਸੰਬਰ) ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 1992 ਵਿੱਚ ਤਰਨਤਾਰਨ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਕਾਬਲੇ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਤਤਕਾਲੀ ਪੁਲੀਸ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲੀਸ ਮੁਲਾਜ਼ਮ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਐਡਵੋਕੇਟ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਦੋਸ਼ੀਆਂ ਨੂੰ 7.5 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਸ ਨੂੰ ਤਿੰਨ ਸਾਲ ਹੋਰ ਕੈਦ ਕੱਟਣੀ ਪਵੇਗੀ। ਹਾਲਾਂਕਿ, ਇਸ ਮਾਮਲੇ ਦੀ ਸੁਣਵਾਈ ਦੌਰਾਨ, ਇੱਕ ਦੋਸ਼ੀ ਪੁਲਿਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ਵਿੱਚ ਮੌਤ ਹੋ ਗਈ ਸੀ।

ਸੀਬੀਆਈ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਜਗਦੀਪ ਸਿੰਘ ਉਰਫ ਮੱਖਣ ਨੂੰ ਐਸਐਚਓ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲਿਸ ਨੇ ਘਰ ‘ਤੇ ਫਾਇਰਿੰਗ ਕੀਤੀ ਅਤੇ ਮੱਖਣ ਦੀ ਸੱਸ ਸਵਿੰਦਰ ਕੌਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 1992 ਵਿੱਚ ਤਰਨਨਤਾਰਨ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਕਾਬਲੇ ਅਤੇ ਕਤਲ ਕਰਨ ਦੇ ਮਾਮਲੇ ਅੱਜ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਤਤਕਾਲੀ ਥਾਣਾ ਸਿਟੀ ਤਰਨ ਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲੀਸ ਅਧਿਕਾਰੀ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article