Sunday, December 29, 2024
spot_img

ਪੰਜਾਬ ਅਤੇ ਚੰਡੀਗੜ੍ਹ ‘ਚ ਵਧੀ ਠੰਡ, ਇਨ੍ਹਾਂ ਜ਼ਿਲਿਆਂ ਵਿੱਚ ਧੁੰਦ ਦਾ ਅਲਰਟ

Must read

ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਪੰਜਾਬ-ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਤੋਂ ਬਾਅਦ ਹੁਣ ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਿਟੀ 100 ਮੀਟਰ ਤੱਕ ਘੱਟ ਸਕਦੀ ਹੈ।

ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵੈਸਟਰਨ ਡਿਸਟਰਬੈਂਸ ਕਾਰਨ ਅਸਮਾਨ ‘ਚ ਬੱਦਲ ਛਾ ਜਾਣ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਦਰਮਿਆਨ ਦਰਜ ਕੀਤਾ ਜਾ ਰਿਹਾ ਸੀ, ਅੱਜ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5.8 ਡਿਗਰੀ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 13 ਡਿਗਰੀ, ਅੰਮ੍ਰਿਤਸਰ ‘ਚ 13.7 ਡਿਗਰੀ, ਪਠਾਕੋਟ ‘ਚ 11.7 ਡਿਗਰੀ ਅਤੇ ਫਰੀਦਕੋਟ ‘ਚ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਇਹੀ ਤਾਪਮਾਨ 12.1 ਡਿਗਰੀ ਰਿਹਾ। ਪਰ ਮੀਂਹ ਕਾਰਨ ਦਿਨ ਦਾ ਤਾਪਮਾਨ ਡਿੱਗ ਗਿਆ। ਅੱਜ ਸਾਰੇ ਸ਼ਹਿਰਾਂ ਵਿੱਚ ਤਾਪਮਾਨ 13 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article