ਅੱਜ ਯਾਨੀ ਸ਼ੁੱਕਰਵਾਰ ਸਵੇਰ ਨੂੰ ਜਲੰਧਰ ਤੋਂ ਲੁਧਿਆਣਾ ਅੰਬੇਡਕਰ ਚੌਂਕ ਫਲਾਈਓਵਰ ‘ਤੇ ਇੱਕ ਰੋਡਵੇਜ਼ ਬੱਸ ਅਤੇ ਇੱਕ ਨਿੱਜੀ ਬੱਸ ਦੀ ਭਿਆਨਕ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਯੂਪੀ ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ ਅਤੇ ਇੱਕ ਨਿੱਜੀ ਬੱਸ ਨਾਲ ਟਕਰਾ ਗਈ। ਦੋਨਾਂ ਬੱਸਾਂ ਦੀ ਆਪਸ ਟੱਕਰ ਹੋਣ ਨਾਲ ਇੱਕ ਬੱਸ ਹਾਈਵੇਅ ਫਲਾਈਓਵਰ ‘ਤੇ ਉੱਪਰ ਫਸ ਗਈ। ਹਾਦਸੇ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਦੋਨੋਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।