ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਡਰਾਈਵਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਬਰਨਾਲਾ ਵਿੱਚ ਧੁੰਦ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਲੁਧਿਆਣਾ, ਬਰਨਾਲਾ ਸਟੇਟ ਹਾਈਵੇਅ ‘ਤੇ ਪਿੰਡ ਬਾਜੀਦਕੇ ਕਲਾਂ ਨੇੜੇ ਧੁੰਦ ਕਾਰਨ ਪੰਜ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਇੱਕ ਕੁੜੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।