ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ MLA ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਗੋਗੀ ਦੇ ਸਿਰ ਵਿੱਚ ਗੋਲੀ ਲੱਗੀ ਹੈ। ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।