ਫਾਜ਼ਿਲਕਾ : ਪੰਜਾਬ ਨਿੱਤ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਘਟਨਾ ਫਾਜ਼ਿਲਕਾ ਦੇ ਪਿੰਡ ਬੰਨਵਾਲਾ ਹਨਵੰਤਾ ਤੋਂ ਸਾਹਮਣੇ ਆਈ ਹੈ। ਬੀਤੀ ਰਾਤ ਅਣਪਛਾਤੇ ਲੁਟੇਰੇ ਇੱਕ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋਏ । ਜਿਨ੍ਹਾਂ ਨੇ ਘਰ ਵਿੱਚ ਦਾਖਲ ਹੋ ਕੇ ਨਾ ਸਿਰਫ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇੰਨਾ ਹੀ ਨਹੀਂ ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਬੇਰਹਿਮੀ ਨਾਲ ਕਤਲ ਵੀ ਕਰ ਦਿੱਤਾ। ਮ੍ਰਿਤਕ ਬਜ਼ੁਰਗ ਮਹਿਲਾ ਦੀ ਪਛਾਣ ਹਰਬੰਸ ਕੌਰ ਵਜੋਂ ਹੋਈ ਹੈ। ਵਾਰਦਾਤ ਵਾਲੀ ਜਗ੍ਹਾ ‘ਤੇ ਫਿਲਹਾਲ ਪੁਲਿਸ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।