26 ਜਨਵਰੀ 2025 ਯਾਨੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।