ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 51ਵੇਂ ਦਿਨ ਵੀ ਜਾਰੀ ਹੈ। ਉਹ ਪਾਣੀ ਨੂੰ ਹਜ਼ਮ ਕਰਨ ਤੋਂ ਵੀ ਅਸਮਰੱਥ ਹੋ ਗਏ ਹਨ। ਉਹ ਜਿੰਨਾ ਵੀ ਪਾਣੀ ਪੀਂਦੇ ਹਨ, ਉਹ ਤੁਰੰਤ ਹੀ ਬਾਹਰ ਆ ਜਾਂਦਾ ਹੈ ਅਤੇ ਉਨ੍ਹਾਂ ਦੇ ਸਰੀਰ ਦੇ ਅੰਗ ਕੰਮ ਕਰਨਾ ਬੰਦ ਕਰ ਰਹੇ ਹਨ।
ਦੱਸ ਦੇਈਏ ਕਿ 66 ਸਾਲਾਂ ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਮਰਨ ਵਰਤ ‘ਤੇ ਹਨ।