ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ‘ਤੇ ਵਰਦਿਆਂ ਕਿਹਾ ਕਿ ਬਾਦਲ ਦਲ ਵਿੱਚ ਜਿਹੜੇ ਚੰਗੀ ਸੋਚ ਵਾਲੇ ਲੋਕ ਹਨ ਉਹ ਰੈਲੀ ਵਿੱਚ ਨਹੀਂ ਗਏ। ਢੀਂਡਸਾ ਨੇ ਕਿਹਾ,’ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਹੁਕਮਨਾਮਾ ਜਾਰੀ ਹੋਇਆ ਸੀ ਉਸ ਵਿੱਚ ਸਪੱਸ਼ਟ ਲਿਖਿਆ ਸੀ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕਰੇਗੀ ਅਤੇ ਚੋਣ ਹੋਣ ਤੱਕ 7 ਮੈਂਬਰੀ ਕਮੇਟੀ ਪਾਰਟੀ ਦੀ ਜ਼ਿੰਮੇਵਾਰੀ ਸੰਭਾਲੇਗੀ ਪਰ ਕਮੇਟੀ ਵਿੱਚ ਜਿਹੜੇ ਮੈਂਬਰ ਸਨ ਉਨ੍ਹਾਂ ਨੂੰ ਗੈਰ ਜ਼ਿੰਮੇਵਾਰ ਥਾਵਾਂ ‘ਤੇ ਲਗਾ ਕੇ ਲਾਂਭੇ ਕਰਨ ਦੀ ਕੋਸ਼ਿਸ਼ ਕੀਤੀ।”