ਬਠਿੰਡਾ ਦੇ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ NFL ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ’ਤੇ ਘਰ ਨੂੰ ਵਾਪਸ ਜਾ ਰਹੇ ਵਕੀਲ ਯਸ਼ ‘ਤੇ ਕਾਰ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਐਡਵੋਕੇਟ ਯਸ਼ ਦੇ ਦੋ ਗੋਲੀਆਂ ਲੱਗੀਆਂ ਹਨ। ਜ਼ਖ਼ਮੀ ਐਡਵੋਕੇਟ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਵਾਲੀ ਸਥਾਨ ’ਤੇ ਸੀਨੀਅਰ ਅਧਿਕਾਰੀ ਪਹੁੰਚੇ।