ਹਰ ਸਮੇਂ ਵਿਵਾਦਾਂ ‘ਚ ਰਹਿੰਦੇ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਪਿਛਲੇ ਕੁਝ ਦਿਨ ਪਹਿਲਾ ਇੰਗਲੈਂਡ ਪਹੁੰਚ ਗਿਆ ਹੈ। ਇਸ ਗੱਲ ਦੀ ਪੁਸ਼ਟੀ ਖੁਦ ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਸੀ। ਹੁਣ ਉਨ੍ਹਾਂ ਨੇ ਹਾਲ ਹੀ ‘ਚ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਸਹਿਜ ਅਰੋੜਾ UK ‘ਚ ਪਹੁੰਚਣ ਤੋਂ ਬਾਅਦ ਆਪਣੇ ਕੰਮ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਤੋਂ ਬਾਅਦ ਸਹਿਜ ਅਰੋੜਾ ਹੁਣ ਗਾਇਕੀ ਵਿੱਚ ਵੀ ਕਦਮ ਰੱਖ ਲਿਆ ਹੈ। ਉਸ ਦਾ ਪਹਿਲਾ ਗੀਤ ਰਿਲੀਜ਼ ਹੋ ਰਿਹਾ ਹੈ, ਜਿਸ ਦੀ ਇਕ ਝਲਕ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾ ‘ਤੇ ਸ਼ੇਅਰ ਕੀਤੀ ਹੈ। ਇਸ ਗੀਤ ਨੂੰ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਨੇ ਪ੍ਰੋਡਿਊਸ ਕੀਤਾ ਹੈ। ਇਸ ਗੀਤ ‘ਚ ਸਹਿਜ ਅਰੋੜਾ ਨੇ ਆਪਣੇ ਦਿਲ ਦੇ ਦਰਦ ਬਿਆਨ ਕੀਤੇ ਹਨ।