ਟਰੈਕ ਦੀ ਮੁਰੰਮਤ ਕਾਰਨ ਇਸ਼ਮੀਤ ਚੌਂਕ ਦੇ ਰੇਲਵੇ ਫਾਟਕ ਨੂੰ 7 ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਉਕਤ ਫਾਟਕ ਨੂੰ ਬੀਤੀ ਕੱਲ੍ਹ ਯਾਨੀ 1 ਫਰਵਰੀ ਤੋਂ 7 ਫਰਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਰੇਲਵੇ ਵਿਭਾਗ ਵੱਲੋਂ ਟ੍ਰੈਫਿਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਟ੍ਰੈਫਿਕ ਪੁਲਿਸ ਨੇ ਆਪਣੇ ਪੱਧਰ ‘ਤੇ ਇੰਤਜ਼ਾਮ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਇਸ਼ਮੀਤ ਚੌਂਕ ਦੇ ਰੇਲਵੇ ਫਾਟਕ ਕਈ ਇਲਾਕਿਆਂ ਨੂੰ ਆਪਸ ਵਿੱਚ ਜੋੜਦਾ ਹੈ। ਫਾਟਕ 7 ਦਿਨ ਲਈ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਪੱਖੋਵਾਲ ਰੋਡ ਰੇਲ ਅੰਡਰ ਬ੍ਰਿਜ ਅਤੇ ਰੇਲ ਓਵਰਬ੍ਰਿਜ ‘ਤੇ ਵਾਹਨਾਂ ਦੀ ਆਵਾਜਾਈ ਵੱਧਣ ਦੇ ਆਸਾਰ ਹਨ।