Tuesday, February 4, 2025
spot_img

SGPC ਦੀਆਂ ਚੋਣਾਂ ਸੰਬੰਧੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਵਫ਼ਦ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਿਆ, ਕੀਤੀ ਇਹ ਖ਼ਾਸ ਮੰਗ

Must read

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ਵਿੱਚ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਐਮਪੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ ਸੀਨੀਅਰ ਲੀਡਰ ਸਰਵਣ ਸਿੰਘ ਅਗਵਾਨ ਦੀ ਅਗਵਾਈ ਵਿੱਚ ਇੱਕ ਵਫਦ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ ਕਮਿਸ਼ਨਰ ਜਸਟਿਸ ਸੁਰਿੰਦਰ ਸਿੰਘ ਸਾਰੋਂ ਨੂੰ ਮਿਲਿਆ। ਵਫਦ ਵੱਲੋਂ ਕਿਹਾ ਗਿਆ ਕਿ ਜ਼ਿਲ੍ਹਾ ਲੈਵਲ ਤੇ ਵੋਟਾਂ ਬਣਾਉਣ ਲਈ ਜਿਸ ਸਪੀਡ ਨਾਲ ਕੰਮ ਹੋਣਾ ਚਾਹੀਦਾ ਉਹ ਨਹੀਂ ਹੋ ਰਿਹਾ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵਿੱਚ ਢਿੱਲ ਵਰਤੀ ਜਾ ਰਹੀ ਹੈ। ਜੇਕਰ ਸਿੱਖ ਵਸੋਂ ਦੀ ਗਿਣਤੀ ਦੇ ਪੱਖੋਂ ਦੇਖਿਆ ਜਾਵੇ ਤਾਂ ਬਣ ਚੁਕੀਆਂ ਵੋਟਾਂ ਦੀ ਗਿਣਤੀ ਅਜੇ ਵੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਪੈਸ਼ਲ ਆਦੇਸ਼ ਦਿੰਦੇ ਹੋਏ ਇਸ ਸਬੰਧੀ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ।

ਸੰਗਤ ਨੂੰ ਹੁਣ ਤੋਂ ਹੀ ਆਪੋ ਆਪਣੇ ਹਲਕਿਆਂ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਧਰਮ ਪਰਪੱਕ ਨੌਜਵਾਨਾਂ ਦੀ ਚੋਣ ਕਰਕੇ ਇੱਕ ਉਮੀਦਵਾਰ ‘ਤੇ ਹੀ ਸਰਬਸੰਮਤੀ ਬਣਾਉਣੀ ਚਾਹੀਦੀ ਹੈ। ਇਸ ਕਾਰਨ ਪਿਛਲੇ ਸਮੇਂ ਵਿੱਚ ਹੋਈਆਂ ਚੋਣਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਚੋਣ ਪ੍ਰਚਾਰ ਸਮੇਂ ਵੀ ਧਰਮ ਉਪਰ ਸਿਆਸਤ ਹਾਵੀ ਰਹੀ। ਉਨ੍ਹਾਂ ਕਿਹਾ ਸੰਗਤ ਦੇ ਸਹਿਯੋਗ ਨਾਲ ਹੀ ਇਸ ਵਾਰ ਹੋਣ ਜਾ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਪ੍ਰਚਾਰ ਧਰਮ ਦੇ ਰੰਗ ਵਿੱਚ ਰੰਗਿਆ ਜਾਵੇ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਇਹੀ ਦਿਲੀ ਇੱਛਾ ਹੈ ਅਤੇ ਇਸੇ ਵਿੱਚ ਹੀ ਪੰਥ ਦੀ ਜਿੱਤ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article