ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਿਪੋਰਟ ਹੋਏ ਨੌਜਵਾਨਾਂ ਨੂੰ ਪੈਸੇ ਦੇਣ ਦੀ ਥਾਂ ‘ਤੇ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਖੋਲ੍ਹ ਕੇ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਜੇਕਰ ਪਹਿਲਾ ਰੁਜ਼ਗਾਰ ਨਹੀਂ ਦਿੱਤਾ ਤਾਂ ਹੀ ਉਹ ਵਿਦੇਸ਼ਾਂ ਵੱਲ ਨੂੰ ਭੱਜੇ ਸਨ। ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਖੋਲ੍ਹਣ ਦਾ ਮੌਕਾ ਦੇਵੇ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਯੂਰਪ ਦੇ ਦੇਸ਼ਾਂ ਦੀ ਆਪਣੀ ਨੀਤੀ ਹੈ ਅਤੇ ਸਾਡੀ ਆਪਣੀ ਨੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨ ਇੱਥੇ ਵੀ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੂਜੇ ਸੂਬਿਆ ਦੇ ਲੋਕ ਪੰਜਾਬ ਵਿੱਚ ਆ ਕੇ ਮਿਹਨਤ ਕਰ ਰਹੇ ਹਨ। ਵਿਦੇਸ਼ਾਂ ਵਿੱਚ ਮਿਹਨਤ ਕਰਨ ਦੀ ਬਜਾਏ ਨੌਜਵਾਨ ਆਪਣੇ ਦੇਸ਼ ਵਿੱਚ ਆ ਕੇ ਮਿਹਨਤ ਕਰਨ।