ਸੁਨਹਿਰੀ ਭਵਿੱਖ ਦੀ ਲਈ ਡੌਂਕੀ ਲਗਾ ਕੇ ਅਮਰੀਕਾ ਗਏ ਅੰਮ੍ਰਿਤਸਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 6 ਭੈਣਾਂ ਦਾ ਭਰਾ ਸੀ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਡੌਂਕੀ ਲਗਾ ਕੇ ਅਮਰੀਕਾ ਜਾ ਰਿਹਾ ਸੀ ਕਿ ਰਸਤੇ ਵਿਚ ਗੁਆਟੇਮਾਲਾ ਦੇ ਵਿਚ ਉਸ ਦੀ ਮੌਤ ਹੋ ਗਈ। ਉਸ ਦੇ ਸਾਥੀਆਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਸੂਚਿਤ ਕੀਤਾ ਗਿਆ।
ਦੱਸ ਦੇਈਏ ਕਿ ਗੁਰਪ੍ਰੀਤ ਇਸ ਤੋਂ ਪਹਿਲਾਂ 6 ਸਾਲ ਇੰਗਲੈਂਡ ਵਿਚ ਵਰਕ ਪਰਮਿਟ ‘ਤੇ ਰਹਿ ਕੇ ਆਇਆ ਸੀ ਤੇ ਅਜੇ 3 ਮਹੀਨੇ ਪਹਿਲਾਂ ਹੀ ਡੌਂਕੀ ਰਾਹੀਂ ਅਮਰੀਕਾ ਜਾਣ ਲਈ ਘਰੋਂ ਨਿਕਲਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਇਥੋਂ ਦੇ ਇਕ ਏਜੰਟ ਨਾਲ ਗੱਲਬਾਤ ਕੀਤੀ ਗਈ ਤੇ ਫਿਰ ਰਸਤੇ ਵਿਚ ਪਾਕਿਸਤਾਨ ਦੇ ਏਜੰਟ ਨਾਲ ਗੱਲ ਵੀ ਹੋਈ ਤੇ ਪੈਸੇ ਵੀ ਦੇ ਦਿੱਤੇ ਗਏ ਪਰ ਰਸਤੇ ਵਿਚ ਹੀ ਉਸ ਨੂੰ ਹਾਰਟ ਅਟੈਕ ਆ ਗਿਆ ਤੇ ਉਸ ਦੀ ਮੌਤ ਹੋ ਗਈ।