Wednesday, February 12, 2025
spot_img

ਪੰਜਾਬ ਸਰਕਾਰ ਨੇ NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਕੀਤਾ ਜਾਰੀ

Must read

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ। ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ।

ਇਸ ਸਬੰਧੀ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ।

ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ।

ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ਬਰਥ ਸਰਟੀਫਿਕੇਟ, ਜਨਮ ਦੀ ਲੇਟ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ/ਤਲਾਕ ਦਾ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡ, ਹਲਫ਼ਨਾਮਾ, ਫਿੰਗਰਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ ਵਰਗੇ ਵੱਖ-ਵੱਖ ਦਸਤਾਵੇਜ਼ਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article