ਪੰਜਾਬ ਸਰਕਾਰ ਨੇ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਹਿੰਦੂ ਤਿਉਹਾਰ ਮਹਾਸ਼ਿਵਰਾਤਰੀ ਦੇ ਮੌਕੇ ‘ਤੇ 26 ਫਰਵਰੀ ਨੂੰ ਇਹ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਵਿਦਿਅਕ ਸੰਸਥਾਵਾਂ, ਵਪਾਰਕ ਇਕਾਈਆਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਮਹਾਸ਼ਿਵਰਾਤਰੀ ਦਾ ਤਿਉਹਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਿੰਦੂ ਧਰਮ ਦੇ ਇਸ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਛੁੱਟੀ ਦਾ ਐਲਾਨ ਕੀਤਾ ਹੈ।