ਪੰਜਾਬ ਦੇ ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਈ। ਜਿਸ ਦੌਰਾਨ ਗੋਲੀਆਂ ਚੱਲੀਆਂ। ਫਾਇਰਿੰਗ ਦੌਰਾਨ ਇੱਕ ਗੈਂਗਸਟਰ ਜਖ਼ਮੀ ਹੋ ਗਿਆ। ਅਤੇ ਬਾਕੀ ਤਿੰਨ ਗੈਂਗਸਟਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਇਹ ਘਟਨਾ ਅੱਜ ਯਾਨੀ ਸ਼ਨੀਵਾਰ ਸਵੇਰੇ ਵਾਪਰੀ ਹੈ। ਜਿੱਥੇ ਪਿੰਡ ਭੁੱਲਰ ਵਿਖੇ ਬਦਮਾਸ਼ਾਂ ਵੱਲੋਂ ਪੁਲਿਸ ਉੱਪਰ ਗੋਲੀਬਾਰੀ ਕੀਤੀ ਗਈ। ਤਰਨਤਾਰਨ ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਗਈ। ਜਵਾਬੀ ਫਾਇਰਿੰਗ ਦੌਰਾਨ ਇੱਕ ਗੈਂਗਸਟਰ ਜਖਮੀ ਹੋ ਗਿਆ। ਜਿਸ ਮਗਰੋਂ ਉਸ ਨੂੰ ਤਰਨ ਤਾਰਨ ਦੇ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਤੇ ਬਾਕੀ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।