ਅਮਰੀਕਾ ਨੇ ਗ਼ੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 116 ਹੋਰ ਭਾਰਤੀਆਂ ਨੂੰ ਜ਼ਬਰਦਸਤੀ ਦੇਸ਼ ਨਿਕਾਲਾ ਦੇ ਦਿੱਤਾ। ਇਸ ਵਾਰ ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਅਤੇ ਸ਼ਨੀਵਾਰ ਰਾਤ 11.30 ਵਜੇ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਗਲੋਬਮਾਸਟਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਗਿਆ।
ਇਸ ਦੌਰਾਨ ਅਮਰੀਕਾ ਤੋਂ ਆਏ ਲੋਕਾਂ ਦੀ ਪਰਿਵਾਰ ਦੇ ਨਾਲ ਮੁਲਾਕਾਤ ਵੀ ਕਰਵਾਈ ਗਈ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ।
5 ਫਰਵਰੀ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਪਹਿਲੇ ਜਥੇ ਨੂੰ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ, ਪੰਜਾਬ ਤੋਂ ਆਏ ਜ਼ਿਆਦਾਤਰ ਲੋਕਾਂ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰਾਂ ਲਈ ਬਿਹਤਰ ਜ਼ਿੰਦਗੀ ਲਈ ਅਮਰੀਕਾ ਜਾਣਾ ਚਾਹੁੰਦੇ ਹਨ। ਹਾਲਾਂਕਿ, ਉਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਜਦੋਂ ਉਨ੍ਹਾਂ ਨੂੰ ਅਮਰੀਕੀ ਸਰਹੱਦ ‘ਤੇ ਫੜ ਲਿਆ ਗਿਆ ਅਤੇ ਬੇੜੀਆਂ ਨਾਲ ਬੰਨ੍ਹ ਕੇ ਵਾਪਸ ਭੇਜ ਦਿੱਤਾ ਗਿਆ।
ਅਮਰੀਕਾ ਵੱਲੋਂ ਲਗਾਤਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਕੱਲ੍ਹ ਰਾਤ ਇਕ ਹੋਰ ਜਹਾਜ਼ 119 ਭਾਰਤੀਆਂ ਨੂੰ ਛੱਡ ਕੇ ਪਰਤਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਜਹਾਜ਼ ‘ਚ ਆਏ ਭਾਰਤੀਆਂ ਨੂੰ ਰਿਸੀਵ ਕੀਤਾ।
ਅਮਰੀਕਾ ਤੋਂ 157 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੱਜ ਇਕ ਹੋਰ ਜਹਾਜ਼ ਆ ਰਿਹਾ ਹੈ। 16 ਫਰਵਰੀ ਨੂੰ 157 ਭਾਰਤੀ ਡਿਪੋਰਟ ਹੋ ਕੇ ਪਹੁੰਚਣਗੇ। ਇਨ੍ਹਾਂ ਵਿਚ ਪੰਜਾਬ ਤੋਂ 53, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 1 ਸ਼ਾਮਲ ਹੈ।