ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਪ੍ਰੈਸ ਕਾਨਫਰੰਸ ਕਰਕੇ ਅਸਤੀਫਾ ਦੇ ਦਿੱਤਾ। ਦੱਸਣ ਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ ਅਕਾਲੀ ਦਲ ਦੀ ਨਵੀਂ ਭਰਤੀ ਵਾਸਤੇ ਸੱਤ ਮੈਂਬਰੀ ਕਮੇਟੀ ਬਣਾਈ ਹੋਈ ਹੈ ਜਿਸ ਦੇ ਮੁਖੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਗਾਇਆ ਗਿਆ ਹੈ।
ਭਾਵੇਂ ਕਿ ਸੱਤ ਮੈਂਬਰੀ ਕਮੇਟੀ ਨੂੰ ਕੱਖੋਂ ਪਰੋਖੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਧੜਾ ਧੜ ਮੈਂਬਰਸ਼ਿਪ ਵੱਖਰੇ ਤੌਰ ਤੇ ਕਰਵਾਈ ਜਾ ਰਹੀ ਹੈ ਪਰ ਸੱਤ ਮੈਂਬਰੀ ਕਮੇਟੀ ਵੱਲੋਂ ਕਾਰਜਕਾਰੀ ਪ੍ਰਧਾਨ ਨੂੰ ਸੱਦਣ ਦੇ ਬਾਵਜੂਦ ਵੀ ਉਹ ਮੀਟਿੰਗ ਵਿੱਚ ਹਾਜ਼ਰ ਨਹੀਂ ਹੁੰਦੇ । ਇਹ ਵੀ ਦੱਸਣ ਯੋਗ ਹੈਗਾ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਹੁਕਮ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਨੂੰ ਆਧਾਰ ਬਣਾਉਂਦਿਆਂ ਉਸ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ।