ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਣ ਜਾ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ।
ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹ ਬੇਸਿੱਟਾ ਰਹੀਆਂ ਹਨ।
ਇਸ ਦੇ ਨਾਲ ਹੀ ਪ੍ਰਧਾਨ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਸ਼੍ਰੋਮਣੀ ਕਮੇਟੀ ਕੋਰ ਕਮੇਟੀ ਵੱਲੋਂ ਫੈਸਲਾ ਲੈਣਾ ਬਾਕੀ ਹੈ, ਪਰ ਇਸ ਅਸਤੀਫ਼ੇ ਦੇ ਨਾਲ ਹੀ ਉਨ੍ਹਾਂ ਨੇ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਪ੍ਰਗਟਾਈ ਸੀ। ਅੱਜ ਇਹ ਦੇਖਣਾ ਬਾਕੀ ਹੈ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਮੀਟਿੰਗ ਦਾ ਹਿੱਸਾ ਹੋਣਗੇ ਜਾਂ ਨਹੀਂ। ਉਹ ਇਸ ਮੀਟਿੰਗ ਵਿੱਚ ਮੌਜੂਦ ਰਹਿੰਦੇ ਹਨ ਜਾਂ ਨਹੀਂ, ਪਰ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਸ ਤੋਂ ਬਾਅਦ ਅਕਾਲੀ ਦਲ ਲਈ ਕੀ ਫੈਸਲਾ ਲਿਆ ਜਾਂਦਾ ਹੈ।