ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੀਤੀ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਏਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਸਮਰਪਿਤ ਪਾਰਟੀ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਕਰਨ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਲੰਟੀਅਰਾਂ ਨੂੰ ਸੰਗਠਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਨਾਲ ਹੀ ਸਰਕਾਰ ਵਿੱਚ ਵੀ ਅਹੁਦੇ ਦਿੱਤੇ ਜਾਣਗੇ।