ਔਰਤ ਨੇ 15 ਲੱਖ ਰੁਪਏ ਲੈਣ ਤੋਂ ਬਾਅਦ ਵੀ ਇੰਗਲੈਂਡ ਦਾ ਵੀਜ਼ਾ ਨਹੀਂ ਲਗਵਾਇਆ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਦੋਸ਼ੀ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਔਰਤ ਦੀ ਪਛਾਣ ਇੰਦਰਜੀਤ ਕੌਰ ਵਜੋਂ ਹੋਈ ਹੈ, ਜੋ ਕਿ ਮੋਹਿਨੀ ਰਿਜ਼ੋਰਟ ਨੇੜੇ ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਹੈ।
ਡਾਬਾ ਰੋਡ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਇੰਦਰਜੀਤ ਕੌਰ ਨੂੰ ਵਿਦੇਸ਼ ਜਾਣ ਲਈ 15 ਲੱਖ ਰੁਪਏ ਦਿੱਤੇ ਸਨ, ਪਰ 15 ਲੱਖ ਰੁਪਏ ਲੈਣ ਤੋਂ ਬਾਅਦ ਉਸਨੇ ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਅਜਿਹਾ ਕਰਕੇ ਉਸਨੇ ਉਸ ਨਾਲ ਧੋਖਾਧੜੀ ਕੀਤੀ ਹੈ। ਫਿਲਹਾਲ ਦੋਸ਼ੀ ਔਰਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।