ਉਤਰਾਖੰਡ ‘ਚ ਰਿਸ਼ੀਕੇਸ਼ ਵਿਖੇ ਦੋ ਸਿੱਖ ਭਰਾਵਾਂ ਦੀ ਹੋਈ ਕੁੱਟਮਾਰ ਦਾ SGPC ਨੇ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਵੱਲੋਂ ਇਸ ਹਮਲੇ ਦੀ ਨਿੰਦਾ ਕੀਤੀ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਾਮੂਲੀ ਵਿਵਾਦ ਨੂੰ ਲੈ ਕੇ ਭੜਕੀ ਭੀੜ ਵੱਲੋਂ ਸਿੱਖਾਂ ਭਰਾਵਾਂ ਦੀ ਦਸਤਾਰ ਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਾਨਕ ਹੈ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
SGPC ਪ੍ਰਧਾਨ ਨੇ ਕਿਹਾ ਕਿ ਇਹ ਕੋਈ ਪਾਰਕਿੰਗ ਦਾ ਵਿਵਾਦ ਨਜ਼ਰ ਨਹੀਂ ਆ ਰਿਹਾ। ਅਸੀਂ ਉੱਤਰਾਖੰਡ ਸਰਕਾਰ ਨੂੰ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੁਸ਼ਕਰ ਧਾਮੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਜਲਦ ਤੇ ਸਖਤ ਕਾਰਵਾਈ ਕਰਨ ਲਈ ਕਿਹਾ ਹੈ।