ਸੰਯੁਕਤ ਕਿਸਾਨ ਮੋਰਚਾ ਦੇ 5 ਮਾਰਚ ਨੂੰ ਚੰਡੀਗੜ੍ਹ ‘ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਪੁਲਿਸ ਨੇ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਤ ਕਰੀਬ 1.30 ਵਜੇ ਹਿਰਾਸਤ ‘ਚ ਲਿਆ ਗਿਆ। ਸਮਰਾਲਾ ਸਥਿਤ ਰਿਹਾਇਸ਼ ਤੋਂ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਡਿਟੇਨ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਦੇ ਨੇਤਾ ਦਿਲਬਾਗ ਸਿੰਘ ਗਿੱਲ ਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ ਅਤੇ ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲਵਾਲਾ ਨੂੰ ਵੀ ਪੁਲਿਸ ਨੇ ਡਿਟੇਨ ਕੀਤਾ ਹੈ।
ਦੱਸ ਦੇਈਏ ਕਿ ਬੀਤੀ ਕੱਲ੍ਹ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਐੱਸਕੇਐੱਮ ਨੇਤਾਵਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਭਗਵੰਤ ਮਾਨ ਤੇ ਕਿਸਾਨਾਂ ‘ਚ ਬਹਿਸ ਹੋ ਗਈ ਤੇ ਭਗਵੰਤ ਮਾਨ ਮੀਟਿੰਗ ਛੱਡ ਕੇ ਚਲੇ ਗਏ। ਕਿਸਾਨਾਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਕੂਚ ਦਾ ਐਲਾਨ ਵੀ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਬਾ ਪੁਲਿਸ ਨੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ ਕਰਕੇ ਉਹਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।