ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਤੇ ਮਾਨਸਾ ਸੀਆਈਏ ਸਟਾਫ ਤੋਂ ਫਰਾਰ ਚੱਲ ਰਹੇ ਗੈਂਗਸਟਰ ਦੀਪਕ ਟੀਨੂੰ ਦੇ ਕੇਸ ਦੀ ਸੁਣਵਾਈ ਕਰਦੇ ਹੋਏ, ਅੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਨੂੰ 2 ਸਾਲ ਦੀ ਕੈਦ ਅਤੇ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਸੀਆਈਏ ਦੇ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਇਸ ਮਾਮਲੇ ਵਿੱਚ ਨਾਮਜ਼ਦ ਅੱਠ ਹੋਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਨੇ ਬਰੀ ਕਰ ਦਿੱਤਾ ਹੈ।
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ, 2022 ਨੂੰ ਮਾਨਸਾ ਦੇ ਸੀਆਈਏ ਸਟਾਫ ਤੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ, ਸੀਆਈਏ ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੀਪਕ ਟੀਨੂੰ ਦੀ ਮਦਦ ਕਰਨ ਦੇ ਦੋਸ਼ ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।