Wednesday, April 30, 2025
spot_img

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਦੇ ਮਾਤਾ ਦੇ ਦੇਹਾਂਤ ‘ਤੇ ਘਰ ਪਹੁੰਚ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

Must read

ਦੋਰਾਹਾ, ਲੁਧਿਆਣਾ, 30 ਅਪ੍ਰੈਲ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਬੁੱਧਵਾਰ ਨੂੰ ਦੋਰਾਹਾ ਵਿਖੇ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਪਹੁੰਚੇ ਅਤੇ ਮੇਅਰ ਦੇ ਮਾਤਾ ਸਰਬਜੀਤ ਕੌਰ (61) ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਭਰਾ ਅਮਨਦੀਪ ਸਿੰਘ, ਅਨੀਤ ਸਿੰਘ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੀ ਮਾਤਾ ਸਰਬਜੀਤ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਗੁਰੂ ਮਹਾਰਾਜ ਮਾਤਾ ਸਰਬਜੀਤ ਕੌਰ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੰਖੇਪ ਬਿਮਾਰੀ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਮਾਤਾ ਸਰਬਜੀਤ ਕੌਰ ਦਾ ਐਤਵਾਰ ਸਵੇਰੇ ਡੀ.ਐਮ.ਸੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿੱਚ ਮਾਤਾ ਸਰਬਜੀਤ ਕੌਰ ਦਾ ਇਲਾਜ ਕਰਨ ਲਈ ਬਹੁਤ ਵਧੀਆ ਡਾਕਟਰ ਸਨ। ਪਰ ਅਕਾਲ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਮਾਵਾਂ ਦਾ ਵਿਛੋੜਾ ਬਹੁਤ ਹੀ ਦੁਖਦਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦਾ ਤਾਂ ਮਾਵਾਂ ਨਾਲ ਬਹੁਤ ਹੀ ਗੂੜਾ ਰਿਸ਼ਤਾ ਹੁੰਦਾ ਹੈ। ਅਸੀਂ ਇਸ ਦੁੱਖ ਨੂੰ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਲੋਂ, ਆਪਣੇ ਪਰਿਵਾਰ ਵੱਲੋਂ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਇਥੇ ਪਹੁੰਚੇ ਹਾਂ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮਾਤਾ ਸਰਬਜੀਤ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 4 ਮਈ 2025 ਦਿਨ ਐਤਵਾਰ ਨੂੰ ਦੁਪਹਿਰ 12:30 ਤੋਂ 2:00 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਦੋਰਾਹਾ, ਨੇੜੇ ਦੋਰਾਹਾ ਕਿਲ੍ਹਾ ਵਿਖੇ ਹੋਵੇਗੀ। ਇਸ ਮੌਕੇ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ, ਪ੍ਰਧਾਨ ਆਲ ਟਰੇਡ ਯੂਨੀਅਨ ਬੌਬੀ ਤਿਵਾੜੀ, ਕੌਸਲਰ ਗੁਰਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ, ਲੱਕੀ ਆਨੰਦ, ਰਾਹੁਲ ਬਿਕਟਰ ਅਤੇ ਹੋਰ ਵੀ ਸ਼ਾਮਲ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article