ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬਾਰਡਰ ਏਰੀਏ ਦੇ ਨਾਲ ਲੱਗਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਆ ਜਗ੍ਹਾ ਉੱਤੇ ਲਿਜਾਉਣ ਸਬੰਧੀ ਅਦੇਸ਼ ਜਾਰੀ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਆਦੇਸ਼ ਮੁਤਾਬਕ ਹੁਣ ਜਿਲ੍ਹੇ ਗੁਰਦਾਸਪੁਰ ਅੰਦਰ ਬਾਰਡਰ ਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰਦੁਆਰਿਆਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।