ਭਾਰਤੀ ਹਵਾਈ ਸੈਨਾ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ‘Operation Sindoor’ ਤਹਿਤ ਮਿਲੇ ਟੀਚੇ ਨੂੰ ਸਫ਼ਲਤਾ ਨਾਲ ਪੂਰਾ ਕੀਤਾ ਹੈ। ਭਾਰਤੀ ਹਵਾਈ ਸੈਨਾ ਵੱਲੋਂ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸੈਨਾ ਨੇ ਕਿਹਾ ਹੈ ਕਿ ਅਪ੍ਰੇਸ਼ਨ ਸਿੰਦੂਰ ਹਲੇ ਖਤਮ ਨਹੀਂ ਹੋਇਆ ਹੈ। ਜੀ ਹਾਂ ਦੱਸ ਦੇਈਏ ਕਿ ਅਪ੍ਰੇਸ਼ਨ ਸਿੰਦੂਰ ਹਲੇ ਵੀ ਜਾਰੀ ਹੈ।
ਤਿੰਨੋਂ ਫੌਜ ਮੁਖੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਲੜਾਕੂ ਪਹਿਰਾਵੇ (ਕਾਬੇਂਟ ਡਰੈੱਸ ) ਵਿੱਚ ਪਹੁੰਚੇ। ਅਜਿਹਾ ਲੱਗ ਰਿਹਾ ਹੈ ਕਿ ਜੰਗਬੰਦੀ ਤੋਂ ਬਾਅਦ, ਪਾਕਿਸਤਾਨ ਵਿਰੁੱਧ ਅਗਲੇ ਕਦਮ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨਾਂ ਫੌਜ ਮੁਖੀਆਂ ਅਤੇ ਸੀਡੀਐਸ ਦੀ ਮੀਟਿੰਗ ਹੋਈ। ਇਸ ਦੌਰਾਨ, ਭਾਰਤੀ ਹਵਾਈ ਸੈਨਾ (IAF) ਦੇ ਬਿਆਨ ਨੇ ਹਲਚਲ ਮਚਾ ਦਿੱਤੀ। ਭਾਰਤੀ ਹਵਾਈ ਸੈਨਾ ਨੇ ਐਤਵਾਰ ਨੂੰ ਆਪਣੇ X ਹੈਂਡਲ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਕਿਹਾ, ‘ਭਾਰਤੀ ਹਵਾਈ ਸੈਨਾ (IAF) ਨੇ ‘ਆਪ੍ਰੇਸ਼ਨ ਸਿੰਦੂਰ’ ਵਿੱਚ ਆਪਣੇ ਕੰਮਾਂ ਨੂੰ ਸਟੀਕ ਅਤੇ ਪੇਸ਼ੇਵਰ ਢੰਗ ਨਾਲ ਸਫਲਤਾਪੂਰਵਕ ਅੰਜਾਮ ਦਿੱਤਾ। ਆਪ੍ਰੇਸ਼ਨ ਨੂੰ ਰਾਸ਼ਟਰੀ ਉਦੇਸ਼ਾਂ ਦੇ ਅਨੁਸਾਰ ਸੋਚ-ਸਮਝ ਕੇ ਅਤੇ ਗੁਪਤਤਾ ਨਾਲ ਅੰਜਾਮ ਦਿੱਤਾ ਗਿਆ। ਕਿਉਂਕਿ ਆਪ੍ਰੇਸ਼ਨ ਅਜੇ ਵੀ ਜਾਰੀ ਹੈ, ਇਸ ਲਈ ਵਿਸਥਾਰ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।