ਅੰਤਰਰਾਸ਼ਟਰੀ ਨਾਰਕੋ-ਹਵਾਲਾ ਕਾਰਟੈਲ ‘ਤੇ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤੁਰਕੀ-ਅਧਾਰਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਜੁੜੇ ਇੱਕ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ 3 ਸੰਚਾਲਕਾਂ – ਗੁਰਦੀਪ ਸਿੰਘ ਉਰਫ਼ ਸਾਬ, ਪ੍ਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ।
ਦੋਸ਼ੀਆਂ ਕੋਲੋਂ 1.01 ਕਿਲੋਗ੍ਰਾਮ ਹੈਰੋਇਨ, 1.06 ਕਰੋੜ ਰੁਪਏ ਹਵਾਲਾ ਪੈਸਾ (84.02 ਲੱਖ ਰੁਪਏ ਨਕਦ ਅਤੇ 22 ਲੱਖ ਰੁਪ ਜਮ੍ਹਾਂ ਬੈਂਕ ਖਾਤਿਆਂ ਵਿੱਚ) ਇੱਕ ਨਕਦੀ ਗਿਣਨ ਵਾਲੀ ਮਸ਼ੀਨ ਅਤੇ ਇੱਕ ਕਾਰ ਬਰਾਮਦ ਹੋਈ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗੁਰਦੀਪ ਨਵ ਭੁੱਲਰ ਦੇ ਨਿਰਦੇਸ਼ਾਂ ‘ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ, ਜਿਸ ਨੇ ਉਸ ਨੂੰ ਅੰਮ੍ਰਿਤਸਰ ਵਿਖੇ ਲੁਕਣ ਲਈ ਥਾਂ ਅਤੇ ਲੌਜਿਸਟਿਕਸ ਪ੍ਰਦਾਨ ਕੀਤਾ ਸੀ। NDPS ਐਕਟ ਦੇ ਤਹਿਤ ਇੱਕ FIR ਦਰਜ ਕੀਤੀ ਗਈ ਹੈ ਅਤੇ ਕਾਰਟੈਲ ਦੇ ਪਿਛਲੇ ਅਤੇ ਅੱਗੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।