Saturday, June 7, 2025
spot_img

ਬਠਿੰਡਾ ‘ਚ ਕਾਂਗਰਸ ਨੇ 8 ਕੌਂਸਲਰਾਂ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਬਾਹਰ

Must read

ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਬਠਿੰਡਾ ਨਗਰ ਨਿਗਮ ਦੇ 8 ਕੌਂਸਲਰਾਂ ਨੂੰ 5 ਸਾਲ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਇਨ੍ਹਾਂ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਪਾਰਟੀ ਦੇ ਹਿੱਤਾਂ ਖਿਲਾਫ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸਮਰਥਨ ਦਿੱਤਾ ਸੀ।

ਕਾਂਗਰਸ ਵੱਲੋਂ ਬਠਿੰਡਾ ਨਗਰ ਨਿਗਮ ਦੇ ਕਮਲਜੀਤ ਕੌਰ, ਮਮਤਾ ਸੈਣੀ, ਪੁਸ਼ਪਾ ਰਾਣੀ, ਕੁਲਵਿੰਦਰ ਕੌਰ, ਰਾਜਰਾਣੀ, ਕਮਲੇਸ਼ ਮੇਹਰਾ, ਨੇਹਾ ਤੇ ਸੁਰੇਸ਼ ਕੁਮਾਰਕੋ ਨੂੰ ਪਾਰਟੀ ਤੋਂ ਬਾਹਰ ਕੱਢਿਆ ਹੈ। ਅਵਤਾਰ ਹੈਨਰੀ ਨੇ ਦੱਸਿਆ ਕਿ ਇਹ ਪੂਰਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਬਠਿੰਡਾ ਨਗਰ ਨਿਗਮ ਵਿਚ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਬੇਭਰੋਸਗੀ ਮਤਾ ਲਿਆਂਦਾ ਗਿਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਆਪਣੇ ਕੌਂਸਲਰਾਂ ਨੂੰ ਪਾਰਟੀ ਲਾਈਨ ਮੁਤਾਬਕ ਵੋਟ ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ ਇਸ ਦੇ ਬਾਵਜੂਦ 8 ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਪੱਖ ਵਿਚ ਵੋਟ ਦਿੱਤਾ ਜਦੋਂ ਕਿ 4 ਕੌਂਸਲਰ ਵੋਟਿੰਗ ਤੋਂ ਜਾਣਬੁਝ ਕੇ ਗੈਰ-ਹਾਜ਼ਰ ਰਹੇ।’

ਇਸ ਦੇ ਬਾਅਦ ਕਾਂਗਰਸ ਦੇ ਸੀਨੀਅਰ ਨੇਤਾਵਾਂ ਤੇ ਨਗਰ ਨਿਗਮ ਕੌਂਸਲਰਾਂ ਨੇ ਮਿਲ ਕੇ ਪਾਰਟੀ ਹਾਈਕਮਾਨ ਨੂੰ ਲਿਖਤ ਸ਼ਿਕਾਇਤ ਭੇਜੀ ਜਿਸ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਕੌਂਸਲਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ। ਅਵਤਾਰ ਹੈਨਰੀ ਨੇ ਸ਼ਿਕਾਇਤ ਮਿਲਣ ਦੇ ਬਾਅਦ ਕਾਰਵਾਈ ਕਰਦੇ ਹੋਏ ਸਬੰਧਤ 8 ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਤੇ 3 ਦਿਨ ਅੰਦਰ ਜਵਾਬ ਮੰਗਿਆ ਜਿਨ੍ਹਾਂ ਵਿਚੋਂ 6 ਕੌਂਸਲਰਾਂ ਨੇ ਆਪਣਾ ਪੱਖ ਲਿਖਤ ਰੂਪ ਵਿਚ ਭੇਜਿਆ ਪਰ ਹੈਨਰੀ ਨੇ ਉਨ੍ਹਾਂ ਦੇ ਜਵਾਬ ਨੂੰ ਅਸਵੀਕਾਰ ਕਰਦੇ ਹੋਏ ਕਿਹਾ ਕਿ ਇਹ ਜਵਾਬ ਤੱਸਲੀਬਖਸ਼ ਨਹੀਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article