ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਲੁਧਿਆਣਾ ਦੇ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ।
ਧਮਕੀ ਤੋਂ ਬਾਅਦ ਭਾਰੀ ਪੁਲਿਸ ਫੋਰਸ ਡੀਸੀ ਦਫਤਰ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਬਾਰੀਕੀ ਨਾਲ ਦਫਤਰ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਅੱਜ ਵਰਕਿੰਗ ਡੇ ਹੋਣ ਕਰਕੇ ਵੱਡੀ ਗਿਣਤੀ ਵਿਚ ਲੋਕ ਦਫਤਰ ਵਿਚ ਮੌਜੂਦ ਹਨ। ਧਮਕੀ ਮਿਲਣ ਦੇ ਬਾਅਦ ਪੂਰੇ ਦਫਤਰ ਵਿਚ ਹਲਚਲ ਵਧ ਗਈ ਹੈ ਤੇ ਅਹਿਤਿਆਤ ਵਜੋਂ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਦੇਖੀ ਜਾ ਰਹੀ ਹੈ। ਪੁਲਿਸ ਵੱਲੋਂ ਹਰ ਸਾਵਧਾਨੀ ਵਰਤੀ ਜਾ ਰਹੀ ਹੈ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਇਹ ਈ-ਮੇਲ ਕਿਸ ਵੱਲੋਂ ਭੇਜੀ ਗਈ ਹੈ, ਇਸ ਬਾਰੇ ਵੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।