ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁਧ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਲੰਧਰ ਸੈਂਟਰਲ ਤੋਂ ਰਮਨ ਅਰੋੜਾ ਵਿਧਾਇਕ ਹਨ। ਵਿਧਾਇਕ ਰਮਨ ਅਰੋੜਾ ’ਤੇ ਗੰਭੀਰ ਇਲਜ਼ਾਮ ਲੱਗੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਜਾਂਦੇ ਸਨ ਤੇ ਫਿਰ ਪੈਸੇ ਲੈ ਕੇ ਨੋਟਿਸਾਂ ਨੂੰ ਰੱਦ ਕਰਵਾਇਆ ਜਾਂਦਾ ਸੀ।