Wednesday, May 28, 2025
spot_img

ਪੰਜਾਬ ਦੇ Topper ਬੱਚਿਆਂ ਨੂੰ ਕਰਾਈ ਜਾਵੇਗੀ ਜਹਾਜ਼ ਦੀ ਸੈਰ : CM ਭਗਵੰਤ ਮਾਨ

Must read

ਪੰਜਾਬ ਦੇ ਟਾਪਰ ਬੱਚਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਕਲਾਸਾਂ ਦੇ ਟੌਪ ਕਰਨ ਵਾਲੇ ਬੱਚਿਆਂ ਨੂੰ ਸਿੱਖਿਆ ਵਿਭਾਗ ਵੱਲੋਂ ਜਹਾਜ਼ ਦੀ ਸੈਰ ਕਰਵਾਈ ਜਾਵੇਗੀ। ਇਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਦੇਸ਼ ਭਰ ਦੇ ਇਤਿਹਾਸਕ ਸਥਾਨਾਂ ਦੇ ਦੌਰੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਇਹ ਐਲਾਨ ਸੂਬੇ ਭਰ ਤੋਂ ਟੌਪ-10 ਵਿਚ ਥਾਂ ਬਣਾਉਣ ਵਾਲੇ ਵਿਦਿਆਰਥੀਆਂ ਲਈ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟੌਪਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਇਹ ਐਲਾਨ ਕੀਤਾ। ਸੀ.ਐੱਮ. ਮਾਨ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਇਸ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਵੋਕੇਸ਼ਨਲ ਟ੍ਰਿਪ ਹੋਵੇਗਾ, ਜਿਸ ਨਾਲ ਬੱਚੇ ਕੁਝ ਨਾ ਕੁਝ ਸਿੱਖ ਕੇ ਆਉਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article