Friday, May 30, 2025
spot_img

LAND POOLING ਕਿਸਾਨਾਂ ਦੇ ਹਿੱਤ ਤੇ ਗੈਰ-ਕਾਨੂੰਨੀ ਕਲੋਨਾਈਜ਼ਰਾਂ ਦੇ ਭ੍ਰਿਸ਼ਟ ਰਾਜ ਨੂੰ ਖ਼ਤਮ ਕਰਨ ਲਈ ਹੈ : ਮੁੱਖ ਮੰਤਰੀ ਮਾਨ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕਵਾਇਰ ਨਹੀਂ ਕਰ ਰਹੀ ਹੈ, ਸਗੋਂ ਟਿਕਾਊ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਲਈ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਅਤੇ ਸੁਝਾਅ ਲੈ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, “LAND POOLING ਪਾਲਿਸੀ ਨੂੰ ਲੈ ਕੇ ਲੋਕਾਂ ਨੇ ਸਲਾਹ ਦਿੰਦੇ ਹੋਏ ਪਾਲਿਸੀ ਦੀ ਸ਼ਲਾਘਾ ਕੀਤੀ ਤੇ ਭਰਮਾ ਹੁੰਗਾਰਾ ਦਿੱਤਾ। ਇਸ ਪਾਲਿਸੀ ਤਹਿਤ ਗੈਰਕਨੂੰਨੀ ਕਲੋਨੀਆਂ ਦੀ ਉਸਾਰੀ ਰੁਕੇਗੀ ਤੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਪਾਲਿਸੀ ਤਹਿਤ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੋਵੇਗਾ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article