ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ। ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ।