ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਐਡਮਿੰਟਨ ‘ਚ ਰਹਿੰਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਲੁਧਿਆਣਾ ਨਾਲ ਸਬੰਧਤ ਸੀ।
ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਿਸ ਮੁਤਾਬਕ, ਇਹ ਘਟਨਾ ਐਡਮਿੰਟਨ ਦੇ ਦੱਖਣ ਪੱਛਮੀ ਹਿੱਸੇ ’ਚ ਬੀਤੀ ਰਾਤ ਨੂੰ ਵਾਪਰੀ। ਮੈਡੀਕਲ ਰਿਪੋਰਟ ਮੁਤਾਬਕ ਗੋਲ਼ੀਆਂ ਲੱਗਣ ਤੋਂ ਬਾਅਦ ਇੰਦਰਜੀਤ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਤਨੀ ਗਰਭਵਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।