ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣਾਈ ਜਾ ਰਹੀ ਬੀਬੀਸੀ ਵਰਲਡ ਸਰਵਿਸ ਦੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮਹਾਰਾਸ਼ਟਰ ਦੇ ਡੀਜੀਪੀ ਅਤੇ ਜੁਹੂ ਪੁਲਿਸ ਸਟੇਸ਼ਨ ਕੋਲ ਇੱਕ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਇਸ ਡਾਕੂਮੈਂਟਰੀ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਹੈ।
ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਡਾਕੂਮੈਂਟਰੀ ਦੀ ਸਕ੍ਰੀਨਿੰਗ 11 ਜੂਨ ਨੂੰ ਦੁਪਹਿਰ 3 ਵਜੇ ਮੁੰਬਈ ਦੇ ਜੁਹੂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਡਾਕੂਮੈਂਟਰੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਤੇ ਕਤਲ ਨਾਲ ਜੁੜੀਆਂ ਬਹੁਤ ਸਾਰੀਆਂ ਅਣਦੇਖੀਆਂ ਜਾਣਕਾਰੀਆਂ ਅਤੇ ਰਾਜ਼ ਸਾਹਮਣੇ ਲਿਆਂਦੇ ਜਾਣਗੇ।