Friday, June 13, 2025
spot_img

ਕਮਲ ਕੌਰ ਭਾਬੀ ਦੇ ਕ ਤ/ਲ ਦੀ ਜਿੰਮੇਵਾਰੀ ਲੈਂਦਿਆਂ, ਪੜ੍ਹੋ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕੀ ਦਿੱਤਾ ਬਿਆਨ

Must read

ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੰਸਟਾਗ੍ਰਾਮ ‘ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਜਾਣੀ ਜਾਂਦੀ ਕੰਚਨ ਕੁਮਾਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਿਖਿਆ ਕਿ “ਖਾਲਸਾ ਕਦੇ ਵੀ ਔਰਤ ‘ਤੇ ਵਾਰ ਨਹੀਂ ਕਰਦਾ, ਇਸ ਬਿਹਾਰਨ ਨੇ ਸਿੱਖ ਬੀਬੀਆਂ ਦਾ ਕੌਰ ਵਰਤ ਨਾਮ ਵਰਤ ਕੇ ਸਾਡਾ ਇਤਿਹਾਸ ਤੇ ਸੱਭਿਆਚਾਰ ਖਰਾਬ ਕੀਤਾ ਤੇ ਇਸਦਾ ਸੋਧਾ ਲਾਉਣ ‘ਚ ਕੋਈ ਹਰਜ ਨਹੀਂ ਸੀ”

ਦੱਸ ਦੇਈਏ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਲਾਸ਼ ਬਠਿੰਡਾ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ ‘ਤੇ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 35 ਸਾਲ ਸੀ। ਪਹਿਲਾਂ ਤਾਂ ਲਾਸ਼ ਦੀ ਪਛਾਣ ਨਹੀਂ ਹੋ ਸਕੀ ਪਰ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਇਹ ਲਾਸ਼ ਕਮਲ ਕੌਰ ਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article