ਪੰਜਾਬ ਦੇ ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਡੀਸੀ ਹਿਮਾਂਸ਼ੂ ਜੈਨ ਨੇ ਆਮ ਲੋਕਾਂ ਦੀ ਤਰ੍ਹਾਂ ਲਾਈਨ ਲੱਗ ਕੇ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਿੰਗ ਦੀ ਸਹੂਲਤ ਲਈ 66 ਥਾਵਾਂ ‘ਤੇ 194 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵੋਟਰ ਜਨਸੰਖਿਆ ਵਿੱਚ 89,602 ਪੁਰਸ਼, 84,825 ਔਰਤਾਂ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਵੋਟਰਾਂ ਵਿੱਚ 100 ਸੇਵਾ ਵੋਟਰ, 2,039 ਸੀਨੀਅਰ ਨਾਗਰਿਕ, 2,896 ਨੌਜਵਾਨ ਵੋਟਰ (18-19 ਸਾਲ ਦੀ ਉਮਰ), 17 ਵਿਦੇਸ਼ੀ ਵੋਟਰ ਅਤੇ 1,234 ਅਪਾਹਜ ਵਿਅਕਤੀ (ਪੀ.ਡਬਲਯੂ.ਡੀ) ਸ਼ਾਮਲ ਹਨ। ਵਿਧਾਨ ਸਭਾ ਹਲਕੇ ਲਈ ਚੋਣ ਖਰਚਿਆਂ ਦੀ ਵੱਧ ਤੋਂ ਵੱਧ ਸੀਮਾ 40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।