ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿਚ ਵੋਟ ਪਾਇਆ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਜੈਨ ਸਕੂਲ ਵਿਚ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪਰਿਵਾਰ ਦੇ ਨਾਲ ਗੁਰੂ ਨਾਨਕ ਪਬਲਿਕ ਸਕੂਲ ਵਿਚ ਵੋਟ ਕਰਨ ਪਹੁੰਚੇ। ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ ਜਿਨ੍ਹਾਂ ਲਈ 194 ਵੋਟਰ ਕੇਂਦਰ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਵੋਟਿੰਗ ਦਰਮਿਆਨ ਸੀਐੱਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲੋਕਾਂ ਨੂੰ ਵੋਟਿੰਗ ਦੀ ਅਪੀਲ ਕੀਤੀ। CM ਭਗਵੰਤ ਮਾਨ ਨੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ “ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ। ਆਪਣੇ ਇਲਾਕੇ ਦੇ ਵਿਕਾਸ ਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ”