ਭਾਰਤੀ ਫੌਜ ਵਿੱਚ ਸਾਲ 2025-26 ਲਈ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) 30 ਜੂਨ ਤੋਂ 10 ਜੁਲਾਈ ਦੇ ਵਿਚਕਾਰ ਕਰਵਾਈ ਜਾਵੇਗੀ। ਇਹ ਪ੍ਰੀਖਿਆ ION ਡਿਜੀਟਲ ਜ਼ੋਨ, ਬਹਾਦਰਗੜ੍ਹ ਪਟਿਆਲਾ ਅਤੇ RIMT ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਈ ਜਾਵੇਗੀ।
ਫੌਜ ਦੀ ਅਧਿਕਾਰਤ ਵੈੱਬਸਾਈਟ ‘ਤੇ ਮਿਤੀ ਮੁਤਾਬਕ ਪ੍ਰੀਖਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਮੀਦਵਾਰਾਂ ਨੂੰ ਐਡਮਿਟ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪ੍ਰੀਖਿਆ ਦਾ ਨਤੀਜਾ ਜੁਲਾਈ 2025 ਵਿੱਚ ਐਲਾਣਿਆ ਜਾਵੇਗਾ।
ਇਹ ਆਨਲਾਈਨ ਪ੍ਰੀਖਿਆ ਭਰਤੀ ਪ੍ਰਕਿਰਿਆ ਦਾ ਪਹਿਲਾ ਪੜਾਅ ਹੈ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਭਰਤੀ ਰੈਲੀਆਂ ਕੀਤੀਆਂ ਜਾਣਗੀਆਂ, ਜਿਸ ਵਿੱਚ CEE ਵਿੱਚ ਪ੍ਰਦਰਸ਼ਨ ਦੇ ਆਧਾਰ ‘ਤੇ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਬੁਲਾਇਆ ਜਾਵੇਗਾ।
ਅੰਤਿਮ ਮੈਰਿਟ ਸੂਚੀ CEE ਨਤੀਜੇ ਅਤੇ ਭਰਤੀ ਰੈਲੀ ਦੌਰਾਨ ਕਰਵਾਏ ਗਏ ਸਕ੍ਰੀਨਿੰਗ ਟੈਸਟ ਵਿੱਚ ਪ੍ਰਦਰਸ਼ਨ ਦੇ ਆਧਾਰ ‘ਤੇ ਤਿਆਰ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਫੌਜ ਦੀ ਵੈੱਬਸਾਈਟ ‘ਤੇ ਨਿਯਮਿਤ ਤੌਰ ‘ਤੇ ਅਪਡੇਟਸ ਦੀ ਜਾਂਚ ਕਰਦੇ ਰਹਿਣ ਅਤੇ ਸਮੇਂ ਸਿਰ ਪ੍ਰੀਖਿਆ ਕੇਂਦਰ ‘ਤੇ ਪਹੁੰਚਣ।